ਪੰਜਾਬ ਮੰਡੀ ਬੋਰਡ ਦੇ ਸਕੱਤਰ ਵੱਲੋਂ ਜਲੰਧਰ ਵਿਖੇ ਖਰੀਦ ਪ੍ਰੀਕਿਰਿਆ ਦਾ ਨਿਰੀਖਣ

Must Read

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ...
  •  ਖਰੀਦ ਦਾ ਜਾਇਜ਼ਾ ਲੈਣ ਲਈ ਜਲੰਧਰ ਅਤੇ ਕਰਤਾਰਪੁਰ ਦੀਆਂ ਦਾਣਾ ਮੰਡੀਆਂ ਦਾ ਕੀਤਾ ਦੌਰਾ
  •   ਕਿਸਾਨਾਂ ਨਾਲ ਕੀਤੀ ਗੱਲਬਾਤ, ਖਰੀਦ ਪ੍ਰਬੰਧਾਂ ‘ਤੇ ਪ੍ਰਗਟਾਈ ਤਸੱਲੀ

ਜਲੰਧਰ, 13 ਅਕਤੂਬਰ (ਸਕਾਈ ਨਿਊਜ਼ ਬਿਊਰੋ) : ਪੰਜਾਬ ਮੰਡੀ ਬੋਰਡ ਦੇ ਸਕੱਤਰ ਰਵੀ ਭਗਤ ਨੇ ਕੋਵਿਡ -19 ਮਹਾਂਮਾਰੀ ਦੌਰ ਵਿੱਚ ਜ਼ਿਲ੍ਹਾ ਜਲੰਧਰ ਵਿਖੇ ਚੱਲ ਰਹੀ ਝੋਨੇ ਦੀ ਖਰੀਦ ਪ੍ਰੀਕਿਰਿਆ ‘ਤੇ ਪੂਰਨ ਸੰਤੁਸ਼ਟੀ ਜ਼ਾਹਰ ਕੀਤੀ।

               ਮੰਡੀ ਬੋਰਡ ਦੇ ਸਕੱਤਰ ਨੇ ਝੋਨੇ ਦੀ ਖਰੀਦ ਪ੍ਰੀਕਿਰਿਆ ਦਾ ਜਾਇਜ਼ਾ ਲੈਣ ਲਈ ਜਲੰਧਰ ਅਤੇ ਕਰਤਾਰਪੁਰ ਦੀਆਂ ਅਨਾਜ ਮੰਡੀਆਂ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆ ਕਿਹਾ ਕਿ ਕੋਵਿਡ -19 ਮਹਾਂਮਾਰੀ ਕਾਰਨ ਪੈਦਾ ਹੋਈ ਮੌਜੂਦਾ ਸਥਿਤੀ ਦੇ ਬਾਵਜੂਦ ਪੰਜਾਬ ਮੰਡੀ ਬੋਰਡ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਨਾਜ ਮੰਡੀਆਂ ਵਿੱਚ ਨਿਰਵਿਘਨ, ਸੁਚਾਰੂ ਅਤੇ ਸੁਰੱਖਿਅਤ ਖਰੀਦ ਨੂੰ ਯਕੀਨੀ ਬਣਾਇਆ ਗਿਆ ਹੈ।

               ਭਗਤ ਨੇ ਦੱਸਿਆ ਕਿ ਪੰਜਾਬ ਦੀਆਂ ਅਨਾਜ ਮੰਡੀਆਂ ਵਿੱਚ 34.48 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 33.04 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਵੱਖ ਵੱਖ ਏਜੰਸੀਆਂ ਵੱਲੋਂ ਕੀਤੀ ਜਾ ਚੁੱਕੀ ਹੈ।

               ਉਨ੍ਹਾਂ ਜਲੰਧਰ ਵਿਖੇ ਝੋਨੇ ਦੀ ਖਰੀਦ ਪ੍ਰੀਕਿਰਿਆ ‘ਤੇ ਪੂਰਨ ਸੰਤੁਸ਼ਟੀ ਜ਼ਾਹਰ ਕਰਦਿਆਂ ਦੱਸਿਆ ਕਿ ਅਨਾਜ ਮੰਡੀਆਂ ਵਿੱਚ ਹੁਣ ਤੱਕ 211981 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ, ਜਿਸ ਵਿੱਚੋਂ 211358 ਮੀਟ੍ਰਿਕ ਟਨ ਝੋਨਾ ਏਜੰਸੀਆਂ ਵੱਲੋਂ ਖਰੀਦਿਆ ਜਾ ਚੁੱਕਾ ਹੈ।

               ਉਨ੍ਹਾਂ ਦੱਸਿਆ ਕਿ ਹੁਣ ਤੱਕ ਜਲੰਧਰ ਵਿਖੇ ਕਿਸਾਨਾਂ ਨੂੰ 160.86 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

               ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਚਾਲੂ ਖਰੀਦ ਸੀਜ਼ਨ ਦੌਰਾਨ ਖਰੀਦ ਤੋਂ 48 ਘੰਟਿਆਂ ਅੰਦਰ ਝੋਨੇ ਦੀ ਲਿਫਟਿੰਗ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

                ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

               ਸਕੱਤਰ ਪੰਜਾਬ ਮੰਡੀ ਬੋਰਡ ਨੇ ਕਿਸਾਨਾਂ ਦੀ ਸਹੂਲਤ ਲਈ ਖਰੀਦ ਏਜੰਸੀਆਂ ਨੂੰ ਜ਼ਿਲ੍ਹੇ ਵਿੱਚ ਖਰੀਦ ਕਾਰਜਾਂ ਦੀ ਬਾਕਾਇਦਾ ਨਿਗਰਾਨੀ ਕਰਨ ਨੂੰ ਵੀ ਕਿਹਾ । ਉਨ੍ਹਾਂ ਕਿਹਾ ਕਿ ਸਾਰੀਆਂ ਅਨਾਜ ਮੰਡੀਆਂ ਵਿਚ ਮਾਸਕ, ਪਾਣੀ, ਸਾਬਣ ਦੀ ਉਪਲਬਧਤਾ ਕੀਤੀ ਜਾ ਚੁੱਕੀ ਹੈ। ਇਸ ਤੋਂ ਇਲਾਵਾ ਅਨਾਜ ਮੰਡੀਆਂ ਵਿਚ ਸਵੱਛਤਾ ਮੁਹਿੰਮ ਪਹਿਲਾਂ ਹੀ ਚਲਾਈ ਜਾ ਚੁੱਕੀ ਹੈ।

               ਭਗਤ ਨੇ ਮੰਡੀ ਵਿੱਚ ਕਿਸਾਨਾਂ, ਮਜ਼ਦੂਰਾਂ ਅਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਇਸ ਮੌਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਵੀ ਕੀਤੀ।

               ਇਸ ਮੌਕੇ ਜ਼ਿਲ੍ਹਾ ਮੰਡੀ ਅਫ਼ਸਰ ਮੁਕੇਸ਼ ਕੈਲੇ, ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਕੇਵਲ ਸਿੰਘ ਅਤੇ ਹੋਰ ਵੀ ਮੌਜੂਦ ਸਨ।

LEAVE A REPLY

Please enter your comment!
Please enter your name here

Latest News

ਟਾਂਡਾ ਮਾਮਲੇ ‘ਤੇ ਅਕਾਲੀ-ਭਾਜਪਾ ਹੋਏ ਇੱਕ-ਸੁਰ

ਹੁਸ਼ਿਆਰਪੁਰ ਦੇ ਟਾਂਡਾ ਉੜਮੁੜ ਵਿਖੇ ਇੱਕ 6 ਸਾਲਾਂ ਦੀ ਮਾਸੂਮ ਬੱਚੀ ਦੇ ਨਾਲ ਹੋਈ ਘਿਨੌਣੀ ਹਰਕਤ ਤੋਂ ਬਾਅਦ ਹਰ...

ਪੰਜਾਬ ‘ਚ ਭਾਜਪਾ ਨੂੰ ਵੱਡਾ ਝਟਕਾ, ਕਿਸਾਨ ਮੋਰਚਾ ਸੈਲ ਦੇ ਪ੍ਰਧਾਨ ਨੇ ਦਿੱਤਾ ਅਸਤੀਫਾ

ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਿਆ ਹੈ, ਜਦੋਂ ਪਾਰਟੀ ਦੇ ਕਿਸਾਨ ਮੋਰਚਾ ਸੈਲ ਦੇ ਸੂਬਾ ਪ੍ਰਧਾਨ ਤਰਲੋਚਨ...

ਖੇਤਾਂ ਵਿੱਚ ਕੰਮ ਕਰਨ ਵਾਲੇ ਮਜਦੂਰਾਂ ਦਾ ਕਿਸਾਨਾਂ ਨੂੰ ਸਮਰਥਨ

ਖੇਤੀ ਆਰਡੀਨੈਂਸ ਬਿੱਲਾਂ ਨੂੰ ਲੈ ਕੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ । ਇਹ ਰੋਸ...

ਜਦੋਂ ਇੱਕ-ਇੱਕ ਕਰਕੇ ਧੂਹ-ਧੂਹ ਸੜੀਆਂ ਕਾਰਾਂ!

ਤਬਾਹੀ ਦੀਆਂ ਇਹ ਜੋ ਤਸਵੀਰਾਂ ਤੁਸੀਂ ਵੇਖ ਰਹੇ ਹੋ, ਇਹ ਪਟਿਆਲਾ ਦੇ ਸਰਹਿੰਦ ਰੋਡ ਉਤੇ ਸਥਿੱਤ ਇੱਕ ਕਾਰ ਗੈਰਾਜ ਦੀਆਂ ਹਨ, ਜਿੱਥੇ ਅੱਗ ਨੇ...

ਹੁਣ ਖੁੱਲ੍ਹਿਆ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਸਾਂਝਾ ਮੋਰਚਾ, ਵੱਡੀ ਵਿਓਂਤਬੰਦੀ ਦੀ ਤਿਆਰੀ

ਪੰਜਾਬ ਵਿਧਾਨ ਸਭਾ ਚੋਣਾਂ 2022 ਨੂੰ ਹੁਣ ਬਹੁਤ ਜਿਆਦਾ ਸਮਾਂ ਨਹੀਂ ਰਿਹਾ। ਅਜਿਹੇ ਵਿੱਚ ਵੱਖ-ਵੱਖ ਜਥੇਬੰਦੀਆਂ ਨੇ ਸਰਕਾਰਾਂ ਕੋਲੋਂ ਆਪਣੀਆਂ ਮੰਗਾਂ ਮੰਨਵਾਉਣ ਲਈ ਕੋਸ਼ਿਸ਼ਾਂ...

More Articles Like This