ਦੇਸ਼ ਵਿੱਚ ਵਧ ਰਹੀਆਂ ਤੇਲ ਦੀਆਂ ਕੀਮਤਾਂ ਅਤੇ ਕੱਚੇ ਤੇਲ ਦੇ ਸੰਕਟ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਆਮ ਜਨਤਾ ਨੂੰ ਰਾਹਤ ਦੇਣ ਲਈ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ‘ਤੇ ਲੱਗਣ ਵਾਲੀ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ ਦਾ ਐਲਾਨ ਕੀਤਾ ਹੈ।
ਹੁਣ ਪੈਟਰੋਲ ‘ਤੇ ਐਕਸਾਈਜ਼ ਡਿਊਟੀ ਨੂੰ 13 ਰੁਪਏ ਪ੍ਰਤੀ ਲੀਟਰ ਤੋਂ ਘਟਾ ਕੇ ਸਿਰਫ 3 ਰੁਪਏ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ ਡੀਜ਼ਲ ‘ਤੇ ਲੱਗਣ ਵਾਲੀ 10 ਰੁਪਏ ਪ੍ਰਤੀ ਲੀਟਰ ਐਕਸਾਈਜ਼ ਡਿਊਟੀ ਨੂੰ ਪੂਰੀ ਤਰ੍ਹਾਂ ਖਤਮ ਕਰ ਦਿੱਤਾ ਗਿਆ ਹੈ, ਜਿਸ ਨਾਲ ਇਹ ਹੁਣ ਸਿਫ਼ਰ ਹੋ ਗਈ ਹੈ।
ਸਰਕਾਰ ਦੇ ਇਸ ਕਦਮ ਨਾਲ ਉਮੀਦ ਕੀਤੀ ਜਾ ਰਹੀ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਵਾਧਾ ਰੁਕੇਗਾ ਅਤੇ ਆਮ ਲੋਕਾਂ ਨੂੰ ਕੁਝ ਹੱਦ ਤੱਕ ਰਾਹਤ ਮਿਲੇਗੀ। ਨਾਲ ਹੀ ਤੇਲ ਕੰਪਨੀਆਂ ਦੇ ਮਾਰਜਿਨ ਵਿੱਚ ਵੀ ਸੁਧਾਰ ਆ ਸਕਦਾ ਹੈ।
ਗੌਰਤਲਬ ਹੈ ਕਿ ਐਕਸਾਈਜ਼ ਡਿਊਟੀ ਇੱਕ ਅਪ੍ਰਤੱਖ ਕਰ ਹੈ ਜੋ ਵਸਤੂਆਂ ਦੇ ਉਤਪਾਦਨ ‘ਤੇ ਲਗਾਇਆ ਜਾਂਦਾ ਹੈ। ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ‘ਤੇ ਕੇਂਦਰ ਸਰਕਾਰ ਵੱਲੋਂ ਐਕਸਾਈਜ਼ ਡਿਊਟੀ ਅਤੇ ਰਾਜ ਸਰਕਾਰਾਂ ਵੱਲੋਂ ਵੈਟ (VAT) ਲਗਾਇਆ ਜਾਂਦਾ ਹੈ। ਹੁਣ ਇਸ ਕਟੌਤੀ ਨਾਲ ਖਪਤਕਾਰਾਂ ਨੂੰ ਸਿੱਧਾ ਲਾਭ ਮਿਲਣ ਦੀ ਸੰਭਾਵਨਾ ਹੈ।












