Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Trending
  • ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ
Political

ਪਾਕਿਸਤਾਨ ਨਿਕਾਹ ਕਰਾਉਣ ਵਾਲੀ ਸਰਬਜੀਤ ਦਾ ਨਵਾਂ ਵੀਡੀਓ, ਹੁਣ ਸਿੱਖ ਸੰਗਤਾਂ ਦਾ ਕੀਤਾ ਸਵਾਗਤ

Email :

ਪਾਕਿਸਤਾਨ ਜਾ ਕੇ ਮੁਸਲਿਮ ਬੰਦੇ ਨਾਲ ਨਿਕਾਹ ਕਰਾਉਣ ਵਾਲੀ ਪੰਜਾਬੀ ਮਹਿਲਾ ਸਰਬਜੀਤ ਕੌਰ ਹੁਣ ਸਿੱਖਾਂ ‘ਤੇ ਦਿੱਤੇ ਵਿਵਾਦਿਤ ਬਿਆਨ ਤੋਂ ਬਾਅਦ ਆਪਣੇ ਸੁਰ ਬਦਲਦੀ ਨਜਰ ਆ ਰਹੀ ਹੈ। ਪਹਿਲਾਂ ਦਿੱਤੇ ਆਪਣੇ ਭੜਕਾਊ ਬਿਆਨ ਦੇ ਉਲਟ ਹੁਣ ਉਸ ਦਾ ਇੱਕ ਨਵਾਂ ਵੀਡੀਓ ਸਾਹਮਣੇ ਆਇ ਆਹੈ, ਜਿਸ ਵਿਚ ਉਹ ਵੱਖਰੇ ਹੀ ਅੰਦਾਜ ਵਿਚ ਗੱਲ ਕਰਦੀ ਦਿਸ ਰਹੀ ਹੈ।

ਇੱਕ ਹਾਈਵੇਅ ਦੇ ਕੰਢੇ ‘ਤੇ ਖੜ੍ਹੇ ਹੋ ਕੇ ਬਣਾਈ ਗਈ ਇੱਕ ਵੀਡੀਓ ਵਿੱਚ ਸਰਬਜੀਤ ਕੌਰ ਕਹਿੰਦੀ ਹੈ ਕਿ ਉਹ ਨਨਕਾਣਾ ਸਾਹਿਬ ਅਤੇ ਪਾਕਿਸਤਾਨ ਦੇ ਹੋਰ ਗੁਰਦੁਆਰਿਆਂ ਦੇ ਦਰਸ਼ਨਾਂ ਲਈ ਆਉਣ ਵਾਲੇ ਸਾਰੇ ਸ਼ਰਧਾਲੂਆਂ ਦਾ ਦਿਲੋਂ ਸਵਾਗਤ ਕਰਦੀ ਹੈ। ਉਸਨੇ ਇਹ ਵੀਡੀਓ ਆਪਣੇ TikTok ਅਕਾਊਂਟ ‘ਤੇ ਵੀਡੀਓ ਸਾਂਝਾ ਕੀਤਾ, ਜੋ ਵਾਇਰਲ ਹੋ ਰਿਹਾ ਹੈ। ਉਸਨੇ ਅੱਗੇ ਕਿਹਾ ਕਿ “ਚੜਦਾ ਪੰਜਾਬ ਤੇ ਲਹਿੰਦਾ ਪੰਜਾਬ ਇੱਕੋ ਜਿਹੇ ਹਨ।” ਉਸਨੇ ਇਹ ਵੀ ਦਾਅਵਾ ਕੀਤਾ ਕਿ ਪਾਕਿਸਤਾਨ ਵਿੱਚ ਕਿਸੇ ਨੂੰ ਵੀ ਇਸਲਾਮ ਕਬੂਲ ਕਰਨ ਲਈ ਮਜਬੂਰ ਨਹੀਂ ਕੀਤਾ ਜਾਂਦਾ; ਜੇ ਲੋਕ ਚਾਹੁਣ, ਤਾਂ ਉਹ ਆਪਣੀ ਮਰਜ਼ੀ ਨਾਲ ਆਪਣਾ ਧਰਮ ਬਦਲ ਸਕਦੇ ਹਨ।

1 ਮਿੰਟ 31 ਸਕਿੰਟ ਦੇ ਵੀਡੀਓ ਵਿੱਚ ਸਰਬਜੀਤ ਨੇ ਕਿਹਾ ਕਿ ਭਾਰਤ (ਚੜਦਾ ਪੰਜਾਬ) ਤੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਦਾ ਪਾਕਿਸਤਾਨ ਵਿੱਚ ਸਵਾਗਤ ਹੈ। ਲੋਕਾਂ ਨੂੰ ਵੱਧ ਤੋਂ ਵੱਧ ਗੁਰਦੁਆਰਿਆਂ ਵਿੱਚ ਜਾਣ ਦੀ ਅਪੀਲ ਕਰਦਿਆਂ ਉਸ ਨੇ ਕਿਹਾ ਕਿ ਇਥੇ ਦੇ ਦਰਵਾਜ਼ੇ ਸਾਰਿਆਂ ਲਈ ਖੁੱਲ੍ਹੇ ਹਨ। ਇਹ ਧਿਆਨ ਦੇਣ ਯੋਗ ਹੈ ਕਿ ਸਰਬਜੀਤ ਕੌਰ ਨੇ ਪਹਿਲਾਂ ਇੱਕ ਵਿਵਾਦਪੂਰਨ ਬਿਆਨ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੇ ਭਾਰਤ ਤੋਂ ਆਉਣ ਵਾਲੇ ਲੋਕਾਂ ਬਾਰੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਸਨ। ਹੁਣ ਉਨ੍ਹਾਂ ਦੇ ਬਦਲੇ ਹੋਏ ਬਿਆਨ ‘ਤੇ ਜਨਤਾ ਵੱਲੋਂ ਮਿਲੀ-ਜੁਲੀ ਪ੍ਰਤੀਕਿਰਿਆਵਾਂ ਮਿਲ ਰਹੀਆਂ ਹਨ।

Leave a Reply

Your email address will not be published. Required fields are marked *

Related Posts