Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਪੰਜਾਬ ‘ਚ ਹੀ ਇੱਕ ਹੋਰ ਸਰਪੰਚ ‘ਤੇ ਚਲੀਆਂ ਤਾਬੜਤੋੜ ਗੋਲੀਆਂ, ਰਿਪੋਰਟਾਂ ਮੁਤਾਬਕ ਮੌਤ
Crime

ਪੰਜਾਬ ‘ਚ ਹੀ ਇੱਕ ਹੋਰ ਸਰਪੰਚ ‘ਤੇ ਚਲੀਆਂ ਤਾਬੜਤੋੜ ਗੋਲੀਆਂ, ਰਿਪੋਰਟਾਂ ਮੁਤਾਬਕ ਮੌਤ

Email :

ਮੋਗਾ ਜ਼ਿਲ੍ਹੇ ਦੀ ਸਬ-ਡਿਵੀਜ਼ਨ ਬਾਘਾਪੁਰਾਣਾ ‘ਚ ਕੋਟਕਪੂਰਾ ਰੋਡ ‘ਤੇ ਸ਼ੁੱਕਰਵਾਰ ਸਵੇਰੇ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਇੱਖ ਫਾਰਚੂਨਰ ਗੱਡੀ ‘ਚ ਸਵਾਰ ਤਿੰਨ ਤੋਂ ਚਾਰ ਅਣਪਛਾਤੇ ਹਮਲਾਵਰਾਂ ਨੇ ਇੱਕ ਨੌਜਵਾਨ ‘ਤੇ ਅੱਠ ਤੋਂ ਦਸ ਗੋਲੀਆਂ ਚਲਾਈਆਂ। ਨੌਜਵਾਨ ਹਰਪਿੰਦਰ ਸਿੰਘ ਉਰਫ਼ ਹੈਪੀ, ਜ਼ਿਲ੍ਹੇ ਦੇ ਪੱਤੋ ਹੀਰਾ ਸਿੰਘ ਪਿੰਡ ਦਾ ਮੌਜੂਦਾ ਸਰਪੰਚ ਹੈ। ਉਸ ‘ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਜਿੰਮ ਤੋਂ ਵਾਪਸ ਆ ਰਿਹਾ ਸੀ।

ਜਾਣਕਾਰੀ ਮੁਤਾਬਕ, ਹੈਪੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿਆ ਹੋਇਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਰਪੰਚ ਦੀ ਮੌਤ ਹੋ ਚੁੱਕੀ ਹੈ, ਪਰ ਪੁਲਿਸ ਨੇ ਅਜੇ ਤੱਕ ਮੌਤ ਦੀ ਪੁਸ਼ਟੀ ਨਹੀਂ ਕੀਤੀ ਹੈ। ਘਟਨਾ ਦੀ ਜਾਣਕਾਰੀ ਮਿਲਣ ‘ਤੇ, ਐਸਐਸਪੀ ਅਜੇ ਗਾਂਧੀ ਤੇ ਹੋਰ ਅਧਿਕਾਰੀ ਮੌਕੇ ‘ਤੇ ਪਹੁੰਚੇ ਤੇ ਸਾਰੇ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਨ।

Leave a Reply

Your email address will not be published. Required fields are marked *

Related Posts