ਵੱਧਦੀ ਗਰਮੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਬਦਲਾਅ ਕਰਨ ਦਾ ਅਹਿਮ ਫੈਸਲਾ ਲਿਆ ਹੈ। ਸਿੱਖਿਆ ਵਿਭਾਗ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਇਹ ਨਵਾਂ ਸਮਾਂ 1 ਮਾਰਚ ਤੋਂ 31 ਮਾਰਚ, 2026 ਤੱਕ ਲਾਗੂ ਰਹੇਗਾ।
ਪੰਜਾਬ ਵਿੱਚ ਸਰਕਾਰੀ ਸਕੂਲਾਂ ਦਾ ਸਮਾਂ 1 ਮਾਰਚ ਤੋਂ 31 ਮਾਰਚ ਤੱਕ ਬਦਲਿਆ ਗਿਆ ਹੈ। ਪ੍ਰਾਇਮਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8:30 ਵਜੇ ਤੋਂ ਦੁਪਹਿਰ 2:50 ਵਜੇ ਤੱਕ ਖੁੱਲ੍ਹਣਗੇ। ਸਕੂਲ ਦੇ ਸਮੇਂ ਵਿੱਚ ਇਹ ਬਦਲਾਅ ਬਦਲਦੇ ਮੌਸਮ ਅਤੇ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤੇ ਗਏ ਹਨ। ਸਾਰੇ ਸਰਕਾਰੀ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਲਾਸਾਂ ਸ਼ਡਿਊਲ ਅਨੁਸਾਰ ਚਲਾਉਣ ਅਤੇ ਵਿਦਿਆਰਥੀਆਂ ਦੀ ਹਾਜ਼ਰੀ ਨੂੰ ਯਕੀਨੀ ਬਣਾਉਣ।











