ਚੇਤੇਸ਼ਵਰ ਪੁਜਾਰਾ ਦੇ ਜਨਮਦਿਨ ਮੌਕੇ ਵਿਰਾਟ ਕੋਹਲੀ ਨੇ ਮਜ਼ਾਕੀਆ ਢੰਗ ਨਾਲ ਦਿੱਤੀ ਵਧਾਈ, ਤਸਵੀਰ ਵਾਇਰਲ

Must Read

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...

ਖੇਡ ਜਗਤ,25 ਜਨਵਰੀ (ਸਕਾਈ ਨਿਊਜ਼ ਬਿਊਰੋ)

ਅੱਜ ਭਾਰਤ ਦੇ ਮਹਾਨ ਟੈਸਟ ਬੱਲੇਬਾਜ਼ ਚੇਤੇਸ਼ਵਰ ਪੁਜਾਰਾ ਆਪਣਾ 33ਵਾਂ ਜਨਮਦਿਨ ਮਨਾ ਰਹੇ ਹਨ।ਦ੍ਰਵਿੜ ਤੋਂ ਬਾਅਦ ਇਨ੍ਹਾ ਨੂੰ ਭਾਰਤ ਦੀ ਦੂਜੀ ਕੰਧ ਮੰਨਿਆ ਜਾਂਦਾ ਹੈ।ਫੈਨਸ ਅਤੇ ਸਾਥੀ ਕ੍ਰਿਕਟਰ ਪੁਜਾਰਾ ਨੂੰ ਜਨਮਦਿਨ ‘ਤੇ ਵਧਾਈ ਦੇ ਰਹੇ ਹਨ । ਭਾਰਤ ਦੇ ਕਪਤਾਨ ਵਿਰਾਟ ਕੋਹਲੀ ਨੇ ਵੀ ਪੁਜਾਰਾ ਦੇ ਜਨਮਦਿਨ ‘ਤੇ ਵਿਸ਼ੇਸ਼ ਟਵੀਟ ਕਰ ਉਨ੍ਹਾਂ ਨੂੰ ਵਧਾਈ ਦਿੱਤੀ ਹੈ, ਜੋ ਕਿ ਸੋਸ਼ਲ ਮੀਡੀਆ ‘ਤੇ ਬਹੁਤ ਵਾਇਰਲ ਹੋ ਰਹੀ ਹੈ।

ਦਰਅਸਲ, ਕੋਹਲੀ ਨੇ ਟਵੀਟ ਵਿੱਚ ਪੁਜਾਰਾ ਨੂੰ ਕਰੀਜ਼ ‘ਤੇ ਵਧੇਰੇ ਘੰਟੇ ਬਿਤਾਉਣ ਲਈ ਵਧਾਈ ਦਿੱਤੀ ਹੈ। ਕੋਹਲੀ ਨੇ ਟਵੀਟ ਵਿੱਚ ਲਿਿਖਆ, ‘ਜਨਮਦਿਨ ਮੁਬਾਰਕ ਪੂਜੀ, ਤੁਹਾਨੂੰ ਚੰਗੀ ਸਿਹਤ, ਖੁਸ਼ਹਾਲੀ ਅਤੇ ਕ੍ਰੀਜ਼ ‘ਤੇ ਵੱਧ ਘੰਟੇ ਖੁੱਲ੍ਹੇ ਮੂੰਹ ਨਾਲ ਮੁਸਕਰਾਉਂਦੇ ਚਿਹਰੇ ਨਾਲ ਬਿਤਾਉਣ ਦੀ ਕਾਮਨਾ ਕਰਦੇ ਹਾਂ ।ਤੁਹਾਡਾ ਆਉਣ ਵਾਲਾ ਸਾਲ ਵਧੀਆ ਹੋਵੇ, ਸ਼ੁਭਕਾਮਨਾਵਾਂ।”

ਪਰੇਡ ਤੋਂ ਪਹਿਲਾਂ ਕੀ ਮਾਇਆਵਤੀ ਦੀ ਇਹ ਮੰਗ ਮੋਦੀ ਸਰਕਾਰ ਕਰੇਗੀ ਪੂਰੀ ?

ਵਿਰਾਟ ਕੋਹਲੀ ਨੇ ਬਹੁਤ ਹੀ ਮਜ਼ਾਕੀਆ ਢੰਗ ਨਾਲ ਪੁਜਾਰਾ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਹਨ। ਦੱਸ ਦੇਈਏ ਕਿ ਪੁਜਾਰਾ ਭਾਰਤ ਦੇ ਇਕਲੌਤੇ ਬੱਲੇਬਾਜ਼ ਹਨ, ਜਿਨ੍ਹਾਂ ਨੇ ਟੈਸਟ ਦੀ ਇੱਕ ਪਾਰੀ ਵਿੱਚ 500 ਤੋਂ ਜ਼ਿਆਦਾ ਗੇਂਦਾਂ ਦਾ ਸਾਹਮਣਾ ਕੀਤਾ ਹੈ । ਸਾਲ 2017 ਵਿੱਚ ਰਾਂਚੀ ਟੈਸਟ ਮੈਚ ਦੌਰਾਨ ਪੁਜਾਰਾ ਨੇ 202 ਦੌੜਾਂ ਬਣਾਈਆਂ ਸਨ, ਇਸ ਪਾਰੀ ਦੌਰਾਨ ਉਸਨੇ 525 ਗੇਂਦਾਂ ਦਾ ਸਾਹਮਣਾ ਕੀਤਾ।

Times Flies: Virat Kohli expresses gratitude on completing 12 years in  international cricket | Cricket News – India TV

ਦੱਸ ਦੇਈਏ ਕਿ ਆਸਟ੍ਰੇਲੀਆ ਖ਼ਿਲਾਫ਼ ਹਾਲ ਹੀ ਵਿੱਚ ਖਤਮ ਹੋਈ ਟੈਸਟ ਸੀਰੀਜ਼ ਵਿੱਚ ਪੁਜਾਰਾ ਨੇ ਆਸਟ੍ਰੇਲੀਆਈ ਗੇਂਦਬਾਜ਼ਾਂ ਦਾ ਜ਼ਬਰਦਸਤ ਸਾਹਮਣਾ ਕੀਤਾ। ਸਰੀਰ ‘ਤੇ ਸੱਟ ਲੱਗਣ ਤੋਂ ਬਾਅਦ ਵੀ ਪੁਜਾਰਾ ਕ੍ਰੀਜ਼ ‘ਤੇ ਡਟੇ ਰਹੇ ਅਤੇ ਇਹ ਭਾਰਤ ਦੀ ਇਤਿਹਾਸਕ ਜਿੱਤ ਦੀ ਨੀਂਹ ਰੱਖੀ। ਹਾਲਾਂਕਿ ਪੁਜਾਰਾ ਨੇ 271 ਦੌੜਾਂ ਬਣਾਈਆਂ, ਪਰ ਉਨ੍ਹਾਂ ਦੇ ਇਸ ਜੋਸ਼ ਨੇ ਪ੍ਰਸ਼ੰਸਕਾਂ ਅਤੇ ਕ੍ਰਿਕਟ ਦੇ ਪੰਡਿਤਾਂ ਦਾ ਦਿਲ ਜਿੱਤ ਲਿਆ।

Virat Kohli leads birthday wishes

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 2018-19 ਵਿੱਚ ਭਾਰਤ ਨੇ ਆਸਟ੍ਰੇਲੀਆਈ ਧਰਤੀ ‘ਤੇ ਪਹਿਲੀ ਵਾਰ ਟੈਸਟ ਸੀਰੀਜ਼ ਜਿੱਤੀ ਸੀ । ਪੁਜਾਰਾ ਨੇ ਉਸ ਸੀਰੀਜ਼ ਵਿੱਚ ਸ਼ਾਨਦਾਰ ਬੱਲੇਬਾਜ਼ੀ ਕੀਤੀ ਅਤੇ 4 ਟੈਸਟ ਮੈਚਾਂ ਵਿੱਚ 7 ਪਾਰੀਆਂ ਵਿੱਚ 521 ਦੌੜਾਂ ਬਣਾਉਣ ਵਿੱਚ ਸਫਲ ਰਿਹਾ ਸੀ।

LEAVE A REPLY

Please enter your comment!
Please enter your name here

Latest News

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4...

ਰਿਸ਼ਵਤ ਲੈਣ ਵਾਲਾ ਏ .ਐੱਸ .ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ ਵੱਲੋਂ ਸ੍ਰੀਮਤੀ ਹਰਵਿੰਦਰ ਕੌਰ ਪਿੰਡ...

More Articles Like This