ਜਿੱਤ ਦੀ ਪ੍ਰਾਪਤ ਲਈ ‘ਆਪ’ਵੱਲੋਂ ਜਾਰੀ ਚੋਣਾਂ ਦਾ ਪ੍ਰਚਾਰ

Must Read

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ...

ਸ੍ਰੀ ਅਨੰਦਪੁਰ ਸਾਹਿਬ(ਸੰਦੀਪ ਸ਼ਰਮਾ),10 ਫਰਵਰੀ 

ਕੌਂਸਲ ਚੋਣਾਂ ਨੂੰ ਲੈ ਕੇ ਅੱਜ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੀਨੀਅਰ ਨੇਤਾ ਅਮਨ ਅਰੋੜਾ ਸ੍ਰੀ ਅਨੰਦਪੁਰ ਸਾਹਿਬ ਵਿਖੇ ਪਹੁੰਚੇ  ਅਤੇ ੳੁਨ੍ਹਾਂ ਸ੍ਰੀ ਅਨੰਦਪੁਰ ਸਾਹਿਬ ਮਿਉਂਸਿਪਲ ਕੌਂਸਲ ਦੀਆਂ ਚੋਣਾਂ ਦੇ ਵਿੱਚ ਪਾਰਟੀ ਦੇ ਉਮੀਦਵਾਰਾਂ  ਦੇ ਲਈ ਪ੍ਰਚਾਰ ਕੀਤਾ 

ਇਸ ਮੌਕੇ ਤੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਦੇ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਇਕ ਰੋਸ ਦੀ ਲਹਿਰ ਹੈ  ਅਤੇ ਸਤਾਰਾਂ ਤਰੀਕ ਨੂੰ ਜਦੋਂ ਨਤੀਜੇ ਆਉਣਗੇ ਤਾਂ ਉਹ ਰੋਸ ਦੀ ਲਹਿਰ ਪ੍ਰਚੰਡ ਰੂਪ ਵਿੱਚ ਦੇਖਣ ਨੂੰ ਸਾਹਮਣੇ ਮਿਲੇਗੀlਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਫਰੰਟ ਤੇ ਫੇਲ੍ਹ ਹੋ ਚੁੱਕੀ ਹੈ ਅਤੇ ਹੁਣ ਜਬਰ ਤੇ ਧੱਕੇ ਦੇ ਨਾਲ ਕੌਂਸਲਾਂ ਤੇ ਕਾਬਜ਼ ਹੋਣਾ ਚਾਹੁੰਦੀ ਹੈ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਬਹੁਤ ਜਗ੍ਹਾ ਤੇ ਪਾਰਟੀ ਸਿੰਬਲ ਤੇ ਨਾ ਲੜਿਆ ਜਾਣਾ ਇਸ ਗੱਲ ਨੂੰ ਦਰਸਾਉਂਦਾ ਹੈ ਕਿ ਕਾਂਗਰਸ ਹੁਣ ਆਪਣੀ ਹਾਰ ਤੋਂ ਡਰ ਰਹੀ ਹੈ

ਉਨ੍ਹਾਂ ਪ੍ਰਦੇਸ਼ ਦੇ ਵਿਚ ਹੋਈਆਂ ਵੱਖ ਵੱਖ ਹਿੰਸਕ ਘਟਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਕੌਂਸਲ ਤੇ ਕਾਬਜ਼ ਹੋਣ ਦੇ ਲਈ ਹਿੰਸਾ ਦਾ ਸਹਾਰਾ ਲਿਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ  ਚੋਣਾਂ ਦੇ ਦੌਰਾਨ ਜਿੱਥੇ ਪੈਰਾਮਿਲਟਰੀ ਫੋਰਸਿਜ਼  ਕੇਂਦਰ ਦੁਆਰਾ ਪੰਜਾਬ ਵਿੱਚ ਲਗਾਈਆਂ ਜਾਣੀਆਂ ਚਾਹੀਦੀਆਂ ਹਨ ਉਥੇ ਹੀ ਕੇਂਦਰ ਦੇ ਅਬਜ਼ਰਵਰ ਇਨ੍ਹਾਂ ਚੋਣਾਂ ਦੇ ਵਿੱਚ  ਲਾਜ਼ਮੀ ਤੌਰ ਤੇ ਮੌਜੂਦ ਰਹਿਣ ਤਾਂ ਜੋ ਨਿਰਪੱਖ ਚੋਣਾਂ ਕਰਵਾਈਆਂ ਜਾ ਸਕਣ lਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਦੇ ਵਿੱਚ ਨਿਰਪੱਖ ਚੋਣਾਂ ਹੁੰਦੀਆਂ ਹਨ ਤਾਂ ਕਾਂਗਰਸ ਇਨ੍ਹਾਂ ਚੋਣਾਂ ਦੇ ਦੌਰਾਨ ਬੁਰੀ ਤਰ੍ਹਾਂ ਹਾਰੇਗੀ

LEAVE A REPLY

Please enter your comment!
Please enter your name here

Latest News

ਬਹਿਬਲ ਗੋਲੀ ਕਾਂਡ: ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਤੋਂ ਅਗਾਊ ਜ਼ਮਾਨਤ ਮਿਲੀ

ਨਿਊਜ਼ ਡੈਸਕ,1 ਮਾਰਚ (ਸਕਾਈ ਨਿਊਜ਼ ਬਿਊਰੋ) ਬਹਿਬਲ ਕਲਾਂ ਗੋਲੀਕਾਂਡ ਮਾਮਲੇ ’ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਸਾਬਕਾ ਡੀ....

ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ ਕਿਸਾਨਾਂ ਤੇ ਨਾਮੀਂ ਸਖਸ਼ੀਅਤਾਂ ਨੂੰ ਸ਼ਰਧਾਂਜਲੀ

ਚੰਡੀਗੜ੍ਹ, 1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਖੇਤੀ ਅੰਦੋਲਨ ਦੌਰਾਨ ਫੌਤ ਹੋਏ...

ਸਕੂਲ ਸਿੱਖਿਆ ਵਿਭਾਗ ਵੱਲੋਂ ਖੇਡ ਫੰਡਾਂ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਦੇ ਪਾਸ ਮੌਜੂਦ ਖੇਡ ਫੰਡ ਦੀ ਵਰਤੋਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਕਰ ਦਿੱਤੀਆਂ...

ਕੈਪਟਨ ‘ਤੇ ਭੜਕੇ ਸੁਖਬੀਰ ਬਾਦਲ ਨੇ ਸਟੇਜ ਤੋਂ ਕਰਤੇ ਵੱਡੇ ਐਲਾਨ

ਚੰਡੀਗੜ੍ਹ,1 ਮਾਰਚ (ਸਕਾਈ ਨਿਊਜ਼ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਥੇ ਸੈਕਟਰ-25 ਵਿਖੇ ਆਯੋਜਿਤ ਰੈਲੀ ਦੌਰਾਨ ਕੈਪਟਨ ਸਰਕਾਰ ਦੀ ਪਿਛਲੇ 4...

ਰਿਸ਼ਵਤ ਲੈਣ ਵਾਲਾ ਏ .ਐੱਸ .ਆਈ ਸਸਪੈਂਡ

ਤਰਨਤਾਰਨ (ਰਿੰਪਲ ਗੌਲਣ),1 ਮਾਰਚ ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੀ ਪੁਲਸ ਚੌਕੀ ਮਾਣੋਚਾਹਲ ਕਲਾਂ ਦੇ ਏ ਐੱਸ ਆਈ ਅਮਰਜੀਤ ਸਿੰਘ ਵੱਲੋਂ ਸ੍ਰੀਮਤੀ ਹਰਵਿੰਦਰ ਕੌਰ ਪਿੰਡ...

More Articles Like This