ਕੋਲਕਾਤਾ, 10 ਦਸੰਬਰ(ਸਕਾਈ ਨਿਊਜ਼ ਪੰਜਾਬ ਬਿਊਰੋ)
ਭਾਜਪਾ ਦੇ ਕੌਮੀ ਪ੍ਰਧਾਨ ਜੇ. ਪੀ. ਨੱਢਾ ਦੇ ਪੱਛਮੀ ਬੰਗਾਲ ਦੌਰੇ ਦਾ ਅੱਜ ਦੂਜਾ ਦਿਨ ਹੈ। ਇਸ ਦੌਰਾਨ ਨੱਢਾ ‘ਤੇ ਕਾਫ਼ਲੇ ‘ਤੇ ਹਮਲਾ ਹੋਣ ਦੀ ਖ਼ਬਰ ਹੈ। ਜਾਣਕਾਰੀ ਮੁਤਾਬਕ ਨੱਢਾ ਦੇ ਬੰਗਾਲ ਆਗਮਨ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਲੋਕਾਂ ਨੇ ਡਾਇਮੰਡ ਹਾਰਬਰ ਤੋਂ ਗੁਜ਼ਰ ਰਹੇ ਉਨ੍ਹਾਂ ਦੇ ਕਾਫ਼ਲੇ ਨੂੰ ਰੋਕਣ ਦੀ ਕੋਸ਼ਿਸ਼ ਕੀਤੀ। ਨਾਲ ਹੀ ਉਨ੍ਹਾਂ ਦੇ ਕਾਫ਼ਲੇ ‘ਤੇ ਪੱਥਰਬਾਜ਼ੀ ਕੀਤੀ ਗਈ। ਇਸ ਦੌਰਾਨ ਨੱਢਾ ਦੇ ਕਾਫ਼ਲੇ ‘ਚ ਸ਼ਾਮਿਲ ਭਾਜਪਾ ਦੇ ਜਨਰਲ ਸਕੱਤਰ ਕੈਲਾਸ਼ ਵਿਜੈਵਰਗੀਯ ਦੀ ਗੱਡੀ ਦਾ ਸ਼ੀਸ਼ਾ ਟੁੱਟ ਗਿਆ। ਦੋਵੇਂ ਨੇਤਾ ਪਾਰਟੀ ਵਰਕਰਾਂ ਦੀ ਇਕ ਬੈਠਕ ਨੂੰ ਸੰਬੋਧਿਤ ਕਰਨ ਲਈ ਦੱਖਣੀ 24 ਪਰਗਨਾ ਜਾ ਰਹੇ ਹਨ।