ਨਵੀਂ ਦਿੱਲੀ, 20 ਜਨਵਰੀ(ਸਕਾਈ ਨਿਊਜ਼ ਬਿਊਰੋ)
ਕਿਸਾਨਾਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਨੇ ਪੁਲਿਸ ਨੂੰ ਕਿਹਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ ‘ਤੇ ਪੁਲਿਸ ਨੇ ਹੀ ਫ਼ੈਸਲਾ ਕਰਨਾ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਕਿਹਾ ਹੈ ਕਿ ਕਿਸਾਨਾਂ ਦੀ ਟਰੈਕਟਰ ਪਰੇਡ ਖਿਲਾਫ ਦਾਇਰ ਪਟੀਸ਼ਨ ਨੂੰ ਵਾਪਸ ਲਿਆ ਜਾਵੇ।