Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Punjab
  • ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ
Politics

ਭਾਰਤੀ ਚੋਣ ਕਮਿਸ਼ਨ ਵਲੋਂ ਪੰਜਾਬ ਰਾਜ ਦੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਪ੍ਰੋਗਰਾਮ ਵਿੱਚ ਅੰਸ਼ਕ ਸੋਧ: ਸੀਈਓ ਅਨਿੰਦਿਤਾ ਮਿਤਰਾ

Email :

ਚੰਡੀਗੜ੍ਹ, 31 ਮਈ, 2026

ਭਾਰਤੀ ਚੋਣ ਕਮਿਸ਼ਨ ਵਲੋਂ ਅੱਜ ਪੰਜਾਬ ਰਾਜ ਲਈ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਸਬੰਧੀ ਪਹਿਲਾਂ ਐਲਾਨੇ ਗਏ ਪ੍ਰੋਗਰਾਮ ਵਿੱਚ ਅੰਸ਼ਕ ਸੋਧ ਕਰਨ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਰਾਜ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਹੁਣ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦਾ ਖਰੜਾ ਹੁਣ 03 ਅਗਸਤ, 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ ਪੇਸ਼ ਕਰਨ ਦਾ ਸਮਾਂ 03-08-2026 ਤੋਂ 02-09- 2026 ਤੱਕ ਕਰ ਦਿੱਤਾ ਗਿਆ ਹੈ। ਨੋਟਿਸ ਪੜਾਅ/ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09- 2026 ਤੱਕ ਕੀਤਾ ਜਾਵੇਗਾ।

ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਬਾਕੀ ਸਮਾਂ-ਸਾਰਣੀ 14 ਮਈ 2026 ਨੂੰ ਜਾਰੀ ਨੋਟੀਫਿਕੇਸ਼ਨ ਅਨੁਸਾਰ ਹੀ ਰਹੇਗੀ।

Leave a Reply

Your email address will not be published. Required fields are marked *

Related Posts