Shopping cart

Magazines cover a wide array subjects, including but not limited to fashion, lifestyle, health, politics, business, Entertainment, sports, science,

  • Home
  • Politics
  • ਕੇਂਦਰੀ ਮੰਤਰੀਆਂ, ਭਾਜਪਾ ਦੇ ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਹੋਵੇਗੀ ਸ਼ਮੂਲੀਅਤ: ਕੇਵਲ ਸਿੰਘ ਢਿੱਲੋਂ
Politics

ਕੇਂਦਰੀ ਮੰਤਰੀਆਂ, ਭਾਜਪਾ ਦੇ ਸੀਨੀਅਰ ਆਗੂਆਂ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੀ ਹੋਵੇਗੀ ਸ਼ਮੂਲੀਅਤ: ਕੇਵਲ ਸਿੰਘ ਢਿੱਲੋਂ

Email :

ਚੰਡੀਗੜ੍ਹ, 15 ਸਤੰਬਰ, 2026


ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਲੋਕ ਜਾਗਰੂਕਤਾ ਪੈਦਾ ਕਰਨ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਨਾਲ ਭਾਰਤੀ ਜਨਤਾ ਪਾਰਟੀ ਪੰਜਾਬ ਵੱਲੋਂ 18 ਤੋਂ 30 ਸਤੰਬਰ ਤੱਕ ਚਾਰ ‘ਨਸ਼ਾ ਮੁਕਤ ਪੰਜਾਬ ਯਾਤਰਾਵਾਂ’ ਕੱਢੀਆਂ ਜਾ ਰਹੀਆਂ ਹਨ। ਇਨ੍ਹਾਂ ਯਾਤਰਾਵਾਂ ਨੂੰ ਲੈ ਕੇ ਅੱਜ ਪੰਜਾਬ ਭਾਜਪਾ ਦੇ ਇੱਕ ਵਫ਼ਦ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ ਮਿਲ ਕੇ ਇੱਕ ਮੰਗ ਪੱਤਰ ਸੌਂਪਿਆ ਅਤੇ ਯਾਤਰਾਵਾਂ ਦੇ ਪੂਰੇ ਰੂਟ ਦੌਰਾਨ ਲੋੜੀਂਦੇ ਸੁਰੱਖਿਆ ਅਤੇ ਟ੍ਰੈਫਿਕ ਪ੍ਰਬੰਧ ਯਕੀਨੀ ਬਣਾਉਣ ਦੀ ਮੰਗ ਕੀਤੀ।

ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਨ੍ਹਾਂ ਯਾਤਰਾਵਾਂ ਵਿੱਚ ਕੇਂਦਰੀ ਮੰਤਰੀਆਂ, ਭਾਜਪਾ ਦੀ ਸੀਨੀਅਰ ਲੀਡਰਸ਼ਿਪ ਅਤੇ ਪੰਜਾਬ ਭਾਜਪਾ ਦੇ ਹੋਰ ਆਗੂਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਅਤੇ ਆਮ ਲੋਕ ਸ਼ਾਮਲ ਹੋਣਗੇ। ਇਸ ਲਈ ਯਾਤਰਾ ਦੇ ਸ਼ੁਰੂਆਤੀ ਅਤੇ ਸਮਾਪਤੀ ਸਥਾਨਾਂ ਸਮੇਤ ਪੂਰੇ ਰੂਟ ’ਤੇ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕੀਤੇ ਜਾਣੇ ਜ਼ਰੂਰੀ ਹਨ।

ਉਨ੍ਹਾਂ ਦੱਸਿਆ ਕਿ ਚਾਰੇ ਯਾਤਰਾਵਾਂ ਸੁਜਾਨਪੁਰ (ਪਠਾਨਕੋਟ), ਫਤਿਹਗੜ੍ਹ ਸਾਹਿਬ, ਫਾਜ਼ਿਲਕਾ ਅਤੇ ਤਲਵੰਡੀ ਸਾਬੋ ਤੋਂ ਰਵਾਨਾ ਹੋਣਗੀਆਂ।‌ ਢਿੱਲੋਂ ਨੇ ਕਿਹਾ ਕਿ 18 ਸਤੰਬਰ ਨੂੰ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਨਿਤਿਨ ਨਬੀਨ ਸੁਜਾਨਪੁਰ, ਪਠਾਨਕੋਟ ਸਥਿਤ ਏਕਤਾ ਸਥਲ ਤੋਂ ਯਾਤਰਾ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਸ ਤੋਂ ਇਲਾਵਾ ਕੇਂਦਰੀ ਮੰਤਰੀ ਸ੍ਰੀ ਸ਼ਿਵਰਾਜ ਸਿੰਘ ਚੌਹਾਨ, ਸ੍ਰੀ ਅਰਜੁਨ ਰਾਮ ਮੇਘਵਾਲ, ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ ਅਤੇ ਹੋਰ ਸੀਨੀਅਰ ਆਗੂ ਵੱਖ-ਵੱਖ ਪੜਾਵਾਂ ’ਤੇ ਯਾਤਰਾਵਾਂ ਵਿੱਚ ਸ਼ਾਮਲ ਹੋਣਗੇ।
ਉਨ੍ਹਾਂ ਕਿਹਾ ਕਿ 30 ਸਤੰਬਰ ਨੂੰ ਜਲੰਧਰ ਵਿਖੇ ਯਾਤਰਾਵਾਂ ਦੀ ਸਮਾਪਤੀ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ।

ਪੰਜਾਬ ਭਾਜਪਾ ਪ੍ਰਧਾਨ ਨੇ ਪੁਲਿਸ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਯਾਤਰਾਵਾਂ ਦੌਰਾਨ ਕਿਸੇ ਵੀ ਗੈਰ-ਸਮਾਜਿਕ ਜਾਂ ਸ਼ਰਾਰਤੀ ਤੱਤ ਨੂੰ ਵਿਘਨ ਪੈਦਾ ਕਰਨ ਦਾ ਮੌਕਾ ਨਾ ਮਿਲੇ। ਇਸ ਦੇ ਨਾਲ ਹੀ ਯਾਤਰਾ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੁਲਿਸ ਅਧਿਕਾਰੀਆਂ, ਐੱਸਐੱਸਪੀਜ਼, ਡੀਐੱਸਪੀਜ਼ ਅਤੇ ਐੱਸਐੱਚਓਜ਼ ਨਾਲ ਤਾਲਮੇਲ ਕਰਕੇ ਟ੍ਰੈਫਿਕ ਪ੍ਰਬੰਧ ਪਹਿਲਾਂ ਹੀ ਯਕੀਨੀ ਬਣਾਏ ਜਾਣ, ਤਾਂ ਜੋ ਆਮ ਲੋਕਾਂ ਨੂੰ ਘੱਟ ਤੋਂ ਘੱਟ ਪਰੇਸ਼ਾਨੀ ਹੋਵੇ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ‘ਨਸ਼ਾ ਮੁਕਤ ਪੰਜਾਬ ਯਾਤਰਾ’ ਸਿਰਫ਼ ਇੱਕ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਪੰਜਾਬ ਦੇ ਨੌਜਵਾਨਾਂ ਅਤੇ ਪਰਿਵਾਰਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਲੋਕ ਲਹਿਰ ਖੜ੍ਹੀ ਕਰਨ ਦਾ ਯਤਨ ਹੈ। ਉਹਨਾਂ ਕਿਹਾ ਕਿ ਪੰਜਾਬ ਵਿੱਚ ਅੱਜ ਦੀ ਸਭ ਤੋਂ ਵੱਡੀ ਸਮੱਸਿਆ ਹੀ ਨਸ਼ਾ ਬਣਿਆ ਹੋਇਆ ਹੈ। ਇਸ ਕੋਹੜ ਨੂੰ ਪੰਜਾਬ ‘ਚੋਂ ਖਤਮ ਕਰਨਾ ਬਹੁਤ ਜ਼ਰੂਰੀ ਹੈ, ਕਿਉਂਕਿ ਨਸ਼ੇ ਤੋਂ ਹੀ ਅੱਗੇ ਕ੍ਰਾਈਮ, ਗੈਂਗਸਟਰਵਾਦ, ਫਿਰੌਤੀਆਂ ਦੇ ਮਾਮਲੇ ਵਧ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤਿੰਨ ਮਹੀਨੇ ਵਿੱਚ ਨਸ਼ਾ ਖਤਮ ਕਰਨ ਦਾ ਵਾਅਦਾ ਕਰਕੇ ਸੱਤਾ ਵਿਚ ਆਈ ਸੀ, ਪਰ ਨਸ਼ਾ ਵਧਣ ਦੀ ਥਾਂ ਅੱਜ ਘਰ ਘਰ ਡਲਿਵਰ ਹੋ ਰਿਹਾ ਹੈ। ਸਰਕਾਰ ਆਪਣੀ ਨਾਕਾਮੀ ਲੁਕਾਉਣ ਲਈ ਨਸ਼ੇ ਵਿਰੁੱਧ ਉਠਣ ਵਾਲੀ ਆਵਾਜ਼ ਨੂੰ ਵੀ ਬੰਦ ਕਰਨ ਦਾ ਯਤਨ ਕਰ ਰਹੀ ਹੈ। ਉਹਨਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਇਸ ਯਾਤਰਾ ਰਾਹੀਂ ਲੋਕਾਂ ਨੂੰ ਨਾਲ ਲੈਕੇ ਘਰ ਘਰ ਨਸ਼ੇ ਦੇ ਖ਼ਾਤਮੇ ਦਾ ਸੱਦਾ ਦੇਵੇਗੀ। ਨਸ਼ੇ ਨੂੰ ਖਤਮ ਕਰਨ ਲਈ ਇੱਕ ਜਨ ਅੰਦੋਲਨ ਦਾ ਰੂਪ ਦੇ ਕੇ ਲੋਕਾਂ ਨਾਲ ਮਿਲ ਕੇ ਨਸ਼ਿਆਂ ਵਿਰੁੱਧ ਇਸ ਲੜਾਈ ਨੂੰ ਹੋਰ ਮਜ਼ਬੂਤ ਕਰੇਗੀ।

Leave a Reply

Your email address will not be published. Required fields are marked *

Related Posts