ਵਿਰੋਧੀ ਧਿਰ ਨੇ ਇਮਰਾਨ ਨੂੰ 31 ਜਨਵਰੀ ਤੱਕ ਦਿੱਤਾ ਅਲਟੀਮੇਟਮ

Must Read

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ...

ਇਸਲਾਮਾਬਾਦ,16 ਦਸੰਬਰ (ਸਕਾਈ ਨਿਊਜ਼ ਬਿਊਰੋ)

ਪਾਕਿਸਤਾਨ ਵਿਚ 11 ਵਿਰੋਧੀ ਪਾਰਟੀਆਂ ਦੇ ਗਠਜੋੜ ਪਾਕਿਸਤਾਨ ਡੈਮੋਕ੍ਰੈਟਿਕ ਮੂਵਮੈਂਟ (ਪੀ.ਡੀ.ਐੱਮ.) ਨੇ ਇਮਰਾਨ ਖਾਨ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ 31 ਜਨਵਰੀ ਤੱਕ ਸੱਤਾ ਛੱਡਣ ਲਈ ਕਿਹਾ ਹੈ। ਵਿਰੋਧੀ ਧਿਰ ਨੇ ਕਿਹਾ ਹੈ ਕਿ ਜੇਕਰ 31 ਜਨਵਰੀ ਤੱਕ ਇਮਰਾਨ ਖਾਨ ਦੀ ਅਗਵਾਈ ਵਾਲੀ ਸਰਕਾਰ ਅਸਤੀਫਾ ਨਹੀਂ ਦਿੰਦੀ ਤਾਂ ਦੇਸ਼ ਭਰ ਵਿਚ ਅੰਦੋਲਨ ਹੋਣਗੇ। ਜਮੀਅਤ ਉਲੇਮਾ-ਏ-ਇਸਲਾਮ (ਐੱਫ.) ਦੇ ਨੇਤਾ ਮੌਲਾਨਾ ਫਜ਼ਲੁਰ ਰਹਿਮਾਨ ਦੇ ਹਵਾਲੇ ਨਾਲ ਡਾਨ ਨੇ ਕਿਹਾ ਹੈ ਕਿ ਉਹ ਸਰਕਾਰ ਨੂੰ ਇਹ ਸਪਸ਼ੱਟ ਕਰਨਾ ਚਾਹੁੰਦੇ ਹਨ ਕਿ ਉਹ ਦਿੱਤੇ ਗਏ ਸਮੇਂ ਤੱਕ ਅਸਤੀਫਾ ਦੇਵੇ ਜਾਂ ਫਿਰ ਨਤੀਜਾ ਭੁਗਤਣ ਲਈ ਤਿਆਰ ਰਹੇ। ਰਹਿਮਾਨ ਨੇ ਇਹ ਗੱਲ ਮੀਡੀਆ ਨਾਲ ਵਾਰਤਾ ਦੇ ਦੌਰਾਨ ਲਾਹੌਰ ਵਿਚ ਪੀ.ਐੱਮ.ਐੱਲ.-ਐੱਨ. ਦੀ ਮਰਿਅਮ ਨਵਾਜ਼ ,ਪੀ.ਪੀ.ਪੀ. ਪ੍ਰਮੁੱਖ ਬਿਲਾਵਲ ਭੁੱਟੋ ਜ਼ਰਦਾਰੀ ਅਤੇ ਹੋਰ ਵਿਰੋਧੀ ਨੇਤਾਵਾਂ ਦੀ ਮੌਜੂਦਗੀ ਵਿਚ ਕਹੀ।

ਰਹਿਮਾਨ ਨੇ ਕਿਹਾ ਕਿ ਇਮਰਾਨ ਸਰਕਾਰ ਨੇ ਜੇਕਰ ਵਿਰੋਧੀ ਧਿਰ ਦੀ ਮੰਗ ਨਹੀਂ ਮੰਨੀ ਤਾਂ ਵਿਰੋਧੀ ਧਿਰ ਲੰਬੇ ਮਾਰਚ ਲਈ ਮਜਬੂਰ ਹੋ ਜਾਵੇਗਾ। ਉਹਨਾਂ ਨੇ ਕਿਹਾ ਕਿ ਲੰਬੇ ਮਾਰਚ ਦਾ ਐਲਾਨ ਵਿਰੋਧੀ ਧਿਰ ਦੀ ਬੈਠਕ ਦੇ ਬਾਅਦ ਤੈਅ ਹੋਵੇਗਾ। ਉਹਨਾਂ ਨੇ ਕਿਹਾ ਕਿ ਇਹ ਬੈਠਕ 1 ਫਰਵਰੀ ਨੂੰ ਇਸਲਾਮਾਬਾਦ ਵਿਚ ਹੋਵੇਗੀ। ਇਸ ਦੇ ਬਾਅਦ ਲੰਬੇ ਮਾਰਚ ਦੀ ਤਾਰੀਖ਼ ਦੀ ਘੋਸ਼ਣਾ ਕੀਤੀ ਜਾਵੇਗੀ। ਰਹਿਮਾਨ ਨੇ ਪੀ.ਡੀ.ਐੱਮ. ਅਤੇ ਪਾਕਿਸਤਾਨ ਦੇ ਸਾਰੇ ਵਿਰੋਧੀ ਦਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਅੱਜ ਤੋਂ ਹੀ ਲੌਂਗ ਮਾਰਚ ਦੀ ਤਿਆਰੀ ਸ਼ੁਰੂ ਕਰ ਦੇਣ। ਲਾਹੌਰ ਰੈਲੀ ਦੇ ਦੌਰਾਨ ਜੀਓ ਨਿਊਜ਼ ਨੇ ਰਹਿਮਾਨ ਦੇ ਹਵਾਲੇ ਨਾਲ ਕਿਹਾ ਹੈ ਕਿ ਅਸੀਂ ਜਨਵਰੀ ਦੇ ਅਖੀਰ ਜਾਂ ਫਰਵਰੀ ਵਿਚ ਇਸਲਾਮਾਬਾਦ ਵੱਲ ਮਾਰਚ ਕਰਾਂਗੇ।

ਇੱਥੇ ਦੱਸ ਦਈਏ ਕਿ ਪੀ.ਡੀ.ਐੱਮ. ਨੇ 16 ਅਕਤੂਬਰ ਤੋਂ ਪੇਸ਼ਾਵਰ, ਗੁਜਰਾਂਵਾਲਾ, ਕਰਾਚੀ, ਕਵੇਟਾ ਅਤੇ ਮੁਲਤਾਨ ਵਿਚ ਪੰਜ ਰੈਲੀਆਂ ਆਯੋਜਿਤ ਕੀਤੀਆਂ ਹਨ। ਰਹਿਮਾਨ ਨੇ ਅੱਗੇ ਕਿਹਾ ਕਿ ਹੁਣ ਅਸੀਂ ਨਜਾਇਜ਼ ਸਰਕਾਰ ਨੂੰ ਸ਼ਾਸਨ ਕਰਨ ਦੀ ਇਜਾਜ਼ਤ ਨਹੀਂ ਦੇਵਾਂਗੇ। ਇਸ ਨੂੰ ਖਤਮ ਕਰਕੇ ਹੀ ਸੁੱਖ ਦਾ ਸਾਹ ਲਵਾਂਗੇ। ਇੱਥੇ ਦੱਸ ਦਈਏ ਕਿ ਪਾਕਿਸਤਾਨ ਵਿਚ ਅਗਲੀਆਂ ਆਮ ਚੋਣਾਂ ਸਾਲ 2023 ਵਿਚ ਹੋਣਗੀਆਂ ਪਰ ਵਿਰੋਧੀ ਧਿਰ ਇਮਰਾਨ ਦੀ ਅਗਵਾਈ ਵਾਲੀ ਚੁਣੀ ਗਈ ਸਰਕਾਰ ਨੂੰ ਹਟਾਉਣ ਵਿਚ ਜੁਟੀ ਹੈ।

LEAVE A REPLY

Please enter your comment!
Please enter your name here

Latest News

ਮੁੱਖ ਮੰਤਰੀ ਵੱਲੋਂ ਸ਼ਹੀਦ ਨਾਇਬ ਸੂਬੇਦਾਰ ਪਰਵਿੰਦਰ ਸਿੰਘ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ

ਚੰਡੀਗੜ੍ਹ, 27 ਫਰਵਰੀ (ਸਕਾਈ ਨਿਊਜ਼ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ 22 ਪੰਜਾਬ ਰੈਜ਼ੀਮੈਂਟ ਦੇ...

ਹੁਣ Telegram’ਤੇ ਬਦਲੇਗਾ Chat ਕਰਨ ਦਾ ਤਰੀਕਾ

ਚੰਡੀਗੜ੍ਹ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਮੈਸੇਜਿੰਗ ਐਪ Whatsapp ਨੂੰ ਆਪਣੀ ਗੋਪਨੀਯਤਾ ਨੀਤੀ ਕਾਰਨ ਵਿਸ਼ਵਵਿਆਪੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੌਰਾਨ ਇੰਸਟੈਂਟ ਮੈਸੇਜਿੰਗ...

ਤਿਹਾੜ ਜੇਲ੍ਹ ‘ਚ ਬੰਦ ਦੋ ਹੋਰ ਨੌਜਵਾਨਾਂ ਨੂੰ ਕੀਤਾ ਰਿਹਾਅ

ਫਿਰੋਜ਼ਪੁਰ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਕਿਸਾਨੀ ਅੰਦੋਲਨ ਦੌਰਾਨ 26 ਜਨਵਰੀ ਨੂੰ ਦਿੱਲੀ ਪੁਲਿਸ ਵੱਲੋਂ ਕਈ ਨੌਜਵਾਨਾਂ ਅਤੇ ਆਗੂਆਂ ਨੂੰ ਮੋਦੀ ਸਰਕਾਰ ਦੇ ਇਸ਼ਾਰੇ ਤੇ ਤਿਹਾੜ...

ਜੰਝ ਚੜ੍ਹਨ ਤੋਂ ਪਹਿਲਾਂ ਲਾੜਾ ਬੈਠਿਆ ਧਰਨੇ ‘ਤੇ

ਫ਼ਾਜ਼ਿਲਕਾ (ਮੌਂਟੀ ਚੁੱਘ),27 ਫਰਵਰੀ ਜ਼ਿਲ੍ਹਾ ਫ਼ਾਜ਼ਿਲਕਾ ਦੇ  ਪਿੰਡ ਹੀਰਾਂ ਵਾਲੀ ਵਿਖੇ ਬਣ ਰਹੀ ਸ਼ਰਾਬ ਫੈਕਟਰੀ ਦੇ ਵਿਰੋਧ ਵਿਚ ਬੀਤੇ ਬਾਰਾਂ ਦਿਨਾਂ ਤੋਂ ਧਰਨਾ ਪ੍ਰਦਰਸ਼ਨ ਚੱਲ...

ਮਹਿੰਗਾਈ ‘ਤੇ ਟਵੀਟ ਕਰ ਰਾਹੁਲ ਗਾਂਧੀ ਨੇ ਘੇਰੀ ਮੋਦੀ ਸਰਕਾਰ

ਨਵੀਂ ਦਿੱਲੀ,27 ਫਰਵਰੀ (ਸਕਾਈ ਨਿਊਜ਼ ਬਿਊਰੋ) ਦੇਸ਼ ਵਿੱਚ ਵੱਧ ਰਹੀ ਮਹਿੰਗਾਈ ਅਤੇ ਰੁਜ਼ਗਾਰੀ ਦੇ ਮੁੱਦੇ 'ਤੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਵੱਲੋਂ ਅੱਜ ਇੱਕ...

More Articles Like This