
ਸ੍ਰੀ ਫਤਿਹਗੜ੍ਹ ਸਾਹਿਬ
27 ਜਨਵਰੀ 2026
ਪੱਤਰਕਾਰ- ਜਗਦੇਵ ਸਿੰਘ
ਜ਼ਿਲਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਖਮਾਣੋ ਵਿਖੇ 19 ਸਾਲਾ ਨੌਜਵਾਨ ਦੀ ਉਸ ਦੇ ਹੀ ਦੋਸਤਾਂ ਵੱਲੋਂ ਤੇਜਧਾਰ ਹਥਿਆਰ ਕਿਰਚਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਤੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਕਤਲ ਕਰਨ ਵਾਲਿਆਂ ਖ਼ਿਲਾਫ਼ ਸਖਤ ਤੋਂ ਸਖਤ ਕਾਰਵਾਈ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ ਹੈ।
19 ਸਾਲਾ ਮ੍ਰਿਤਕ ਨੌਜਵਾਨ ਮਾਨਵਿੰਦਰ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮਾਨਵਿੰਦਰ ਸਿੰਘ ਖਮਾਣੋ ਦੇ ਨਿੱਜੀ ਸਕੂਲ ਚ ਪੜ੍ਦਾ ਸੀ ਤੇ ਉਸਦੇ ਹੀ ਸਾਥੀਆਂ ਨੇ ਕਿਸੇ ਗੱਲ ਤੋਂ ਹੋਈ ਮਾਮੂਲੀ ਤਕਰਾਰ ਹੋ ਜਾਣ ਤੋਂ ਬਾਅਦ ਉਸ ਦੇ ਸਕੂਲ ਦੇ ਸਾਥੀਆਂ ਵੱਲੋਂ ਹੀ ਕਿਰਚਾ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ, ਤੇ ਹਮਲਾ ਕਰਨ ਵਾਲੇ ਮੌਕੇ ਤੋਂ ਫਰਾਰ ਹੋ ਗਏ।
ਮ੍ਰਿਤਕ ਮਾਨਵਿੰਦਰ ਸਿੰਘ ਦੇ ਚਾਚਾ ਸੁਰਿੰਦਰ ਸਿੰਘ ਨੇ ਕਿਹਾ ਕਿ ਉਹ ਖੰਨਾ ਰੋਡ ਤੇ ਖੜਾ ਸੀ ਜਿਵੇਂ ਹੀ ਉਨ੍ਹਾਂ ਨੂੰ ਰੌਲਾ ਪੈਣ ਦੀ ਆਵਾਜ਼ ਸੁਣੀ ਤਾਂ ਉਹ ਘਟਨਾ ਸਥਾਨ ਤੇ ਪਹੁੰਚਿਆ ਜਿੱਥੇ ਉਸ ਦੇ ਭਤੀਜੇ ਨੂੰ ਉਸ ਦੇ ਦੋਸਤਾਂ ਨੇ ਕਿਰਚ ਨਾਲ ਹਮਲਾ ਕਰਕੇ ਮੌਕੇ ਤੇ ਹੀ ਮੌਤ ਦੇ ਘਾਟ ਉਤਾਰ ਦਿੱਤਾ।
ਉਧਰ ਭਾਵੇਂ ਥਾਣਾ ਖਮਾਣੋ ਦੇ ਪੁਲਿਸ ਅਧਿਕਾਰੀਆਂ ਵੱਲੋਂ ਇਸ ਘਟਨਾ ਸਬੰਧੀ ਕੁਝ ਵੀ ਕਹਿਣ ਤੋਂ ਇਨਕਾਰ ਕਰ ਦਿੱਤਾ ਪ੍ਰੰਤੂ ਪੁਲਿਸ ਨੇ ਮਾਨਵਿੰਦਰ ਸਿੰਘ ਨੂੰ ਕਤਲ ਕਰਨ ਵਾਲੇ ਨੌਜਵਾਨਾਂ ਖਿਲਾਫ਼ ਬਿਆਨ ਦਰਜ ਕਰਕੇ ਮਾਮਲਾ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।
