
ਬਿਊਰੋ ਰਿਪੋਰਟ
24 ਜਨਵਰੀ 2026
ਜਿੱਥੇ ਪਹਾੜੀ ਇਲਾਕਿਆਂ ਦੇ ਵਿੱਚ ਇਸ ਵੇਲੇ ਬਰਫਬਾਰੀ ਹੋ ਰਹੀ ਹੈ, ਉੱਥੇ ਹੀ ਇਸ ਦਾ ਅਸਰ ਮੈਦਾਨੀ ਇਲਾਕਿਆਂ ਦੇ ਵਿੱਚ ਵੀ ਨਜ਼ਰ ਆ ਰਿਹਾ ਬੀਤੇ ਕੱਲ ਵੀ ਪੰਜਾਬ ਦੇ ਕਈ ਇਲਾਕਿਆਂ ਦੇ ਵਿੱਚ ਬਰਸਾਤ ਹੋਈ ਤੇ ਗੜੇਮਾਰੀ ਹੋਈ ਤੇ ਹੁਣ ਇੱਕ ਹੋਰ ਵੱਡਾ ਅਲਰਟ ਵਿਭਾਗ ਦੇ ਵੱਲੋਂ ਜਾਰੀ ਕੀਤਾ ਗਿਆ।
ਮੌਸਮ ਵਿਭਾਗ ਨੇ ਲਗਾਤਾਰ ਦੋ ਦਿਨਾਂ ਅੱਜ ਅਤੇ ਕੱਲ੍ਹ ਲਈ 16 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਅੱਜ ਛੇ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਵੀ ਸੰਭਵ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਐਸਏਐਸ ਨਗਰ ਸ਼ਾਮਲ ਹਨ। ਜਦਕਿ ਬਾਕੀ ਜ਼ਿਲ੍ਹਿਆਂ ‘ਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਪੱਛਮੀ ਗੜਬੜ ਦਾ ਅਸਰ ਹਾਲੇ ਵੀ ਬਣਿਆ ਹੋਇਆ ਹੈ। ਜਿਸ ਕਾਰਨ ਮੌਸਮ ਵਿਭਾਗ ਨੇ ਅਨੁਮਾਨ ਜਤਾਇਆ ਹੈ ਕਿ 26 ਜਨਵਰੀ ਨੂੰ ਪੂਰੇ ਪੰਜਾਬ ‘ਚ ਮੀਂਹ, ਠੰਡ ਅਤੇ ਧੁੰਦ ‘ਚ ਹੋਰ ਵਾਧਾ ਹੋਵੇਗਾ। ਜਿਸ ਨਾਲ ਠੰਡ ਆਉਣ ਵਾਲੇ ਦਿਨਾਂ ‘ਚ ਹੋ ਵੱਧ ਸਕਦੀ ਹੈ।
